ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਰਾਮਦਾਸ ਨਗਰ ਸਰਹਿੰਦ ਤੋਂ ਬੱਸ ਕੀਤੀ ਰਵਾਨਾ

ਦਫ਼ਤਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਫ਼ਤਹਿਗੜ ਸਾਹਿਬ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਰਾਮਦਾਸ ਨਗਰ ਸਰਹਿੰਦ ਤੋਂ ਬੱਸ ਕੀਤੀ ਰਵਾਨਾ

ਫ਼ਤਹਿਗੜ ਸਾਹਿਬ , 27 ਅਪ੍ਰੈਲ:

ਫ਼ਤਹਿਗੜ ਵਿਧਾਨ ਸਭਾ ਹਲਕੇ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਵੱਲੋਂ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਰਾਮਦਾਸ ਨਗਰ ਸਰਹਿੰਦ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਇਸ ਮੌਕੇ ਵਿਧਾਇਕ ਰਾਏ ਨੇ ਸ਼ਰਧਾਲੂਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਤੀਰਥ ਯਾਤਰਾ ਸ਼ਰਧਾ ਅਤੇ ਆਤਮਿਕ ਸ਼ਾਂਤੀ ਦੇ ਨਾਲ-ਨਾਲ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਵੀ ਇਕ ਮਹੱਤਵਪੂਰਨ ਮਾਧਿਅਮ ਹੈ। ਉਨ੍ਹਾਂ ਸ਼ਰਧਾਲੂਆਂ ਦੀ ਸੁਖਮਈ ਯਾਤਰਾ ਲਈ ਅਰਦਾਸ ਕਰਦਿਆਂ ਕਿਹਾ ਕਿ ਪਰਮਾਤਮਾ ਉਹਨਾਂ ਦੀ ਹਰ ਮਨੋਕਾਮਨਾ ਪੂਰੀ ਕਰੇ ਅਤੇ ਉਹਨਾਂ ਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰੱਖੇ।

ਉਨ੍ਹਾਂ ਕਿਹਾ ਕਿ ਤਿੰਨ ਦਿਨ ਅਤੇ ਦੋ ਰਾਤਾਂ ਦੀ ਇਸ ਯਾਤਰਾ ਦੌਰਾਨ ਸ਼ਰਧਾਲੂ ਇੱਕ ਦੂਜੇ ਨਾਲ ਸਮਾਂ ਬਤੀਤ ਕਰਦੇ ਹੋਏ ਪਰਿਵਾਰਕ ਰਿਸ਼ਤਿਆਂ ਵਾਂਗ ਜੋੜੇ ਜਾਂਦੇ ਹਨ, ਜਿਸ ਨਾਲ ਸਮਾਜ ਵਿੱਚ ਪਿਆਰ ਅਤੇ ਸਾਂਝ ਨੂੰ ਵਧਾਵਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿੱਚ ਅਜਿਹੀ ਭਾਈਚਾਰਕ ਸਾਂਝ ਦੀ ਬਹੁਤ ਜ਼ਰੂਰਤ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਵੀ ਇਸੇ ਦਿਸ਼ਾ ਵਿੱਚ ਹੈ।

ਇਸ ਯਾਤਰਾ ਦੌਰਾਨ ਸ਼ਰਧਾਲੂ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਜਲਿਆਂਵਾਲਾ ਬਾਗ ਅਤੇ ਵਾਹਗਾ ਬਾਰਡਰ ਦੇ ਦਰਸ਼ਨ ਕਰਨਗੇ। ਇਹ ਯਾਤਰਾ ਅਤੇ ਰਹਿਣ-ਸਹਿਣ ਦੀ ਸਾਰੀ ਵਿਵਸਥਾ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ ਅਤੇ ਸ਼ਰਧਾਲੂਆਂ ਤੋਂ ਕੋਈ ਵੀ ਖਰਚਾ ਨਹੀਂ ਲਿਆ ਜਾ ਰਿਹਾ।

ਵਿਧਾਇਕ ਰਾਏ ਨੇ ਕਿਹਾ ਕਿ ਇਸ ਯੋਜਨਾ ਲਈ ਲੋਕਾਂ ਵਿੱਚ ਵੱਡਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ, ਜਿਸ ਨਾਲ ਸਰਕਾਰ ਨੂੰ ਸੰਤੋਖ ਅਤੇ ਪ੍ਰੇਰਨਾ ਮਿਲਦੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਵਾਮੀ ਰਣਜੀਤ ਸਿੰਘ ਵੈਦ, ਜੇਈ ਧਰਮ ਸਿੰਘ, ਰਿਟਾਇਰਡ ਐਸਡੀਓ ਜਗਪਾਲ ਸਿੰਘ, ਰਿਟਾਇਰਡ ਐਸਡੀਓ ਬਲਦੇਵ ਸਿੰਘ, ਮਹਿੰਦਰ ਸਿੰਘ, ਗੁਰਮੇਲ ਸਿੰਘ, ਸਿਮਰਨਜੀਤ ਸਿੰਘ, ਬੀਬੀ ਮਨਜੀਤ ਕੌਰ, ਗੁਰਮੇਲ ਕੌਰ, ਚਰਨਜੀਤ ਕੌਰ, ਕਰਮਜੀਤ ਕੌਰ, ਜਸਪਾਲ ਕੌਰ, ਜਸਪਾਲ ਸਿੰਘ, ਰਮੇਸ਼ ਕੁਮਾਰ ਸੋਨੂੰ, ਸਤੀਸ਼ ਲਟੌਰ, ਬਹਾਦਰ ਜਲਾਲ, ਬਲਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ।

——————————
This news is auto published from an agency/source and may be published as received.

Leave a Reply

Your email address will not be published. Required fields are marked *