ਨਿਰਭਓ ਸਿੰਘ ਗਿੱਲ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ -ਕਮ -ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਵਜੋਂ ਸੰਭਾਲਿਆ ਅਹੁਦਾ

ਨਿਰਭਓ ਸਿੰਘ ਗਿੱਲ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ -ਕਮ -ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਵਜੋਂ ਸੰਭਾਲਿਆ ਅਹੁਦਾ

ਲੋਕਾਂ ਨੂੰ ਪ੍ਰਭਾਵਸ਼ਾਲੀ ਅਤੇ ਸਮਾਬੱਧ ਜੁਡੀਸ਼ੀਅਲ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਦਿੱਤੀ ਜਾਵੇਗੀ ਤਰਜੀਹ – ਨਿਰਭਓ ਸਿੰਘ ਗਿੱਲ,ਜ਼ਿਲ੍ਹਾ ਤੇ ਸੈਸ਼ਨ ਜੱਜ

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਅਹੁਦਾ ਸੰਭਾਲਣ ਵੇਲੇ ਕੋਰਟ ਕੰਪਲੈਕਸ ਵਿਖੇ ਲਗਾਏ ਪੌਦੇ

ਫਤਹਿਗੜ੍ਹ ਸਾਹਿਬ ਵੱਲੋਂ 09 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ

ਫਤਿਹਗੜ੍ਹ ਸਾਹਿਬ, 28 ਅਪ੍ਰੈਲ

ਸ਼੍ਰੀ ਨਿਰਭਓ ਸਿੰਘ ਗਿੱਲ ਨੇ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਦਾ ਅਹੁਦਾ ਸੰਭਾਲਦੇ ਹੋਏ ਇਸ ਸਮੇਂ ਤੇ ਜ਼ਿਲ੍ਹਾ ਕਚਹਿਰੀਆਂ ਫਤਹਿਗੜ੍ਹ ਸਾਹਿਬ ਵਿਖੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਪੌਦਾ ਲਗਾਇਆ ਅਤੇ ਜੱਜ ਸਾਹਿਬ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਵਾਤਾਵਰਨ ਦੀ ਸੰਭਾਲ ਸਾਡੇ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਇਸ ਮੌਕੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਮੂਹ ਜੱਜ ਸਾਹਿਬਾਨ ਮੌਜੂਦ ਸਨ।

ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਵੱਲੋਂ ਕੀਤਾ ਗਿਆ ਇਹ ਯਤਨ ਸ਼ਹਿਰ ਵਿੱਚ ਹਰਿਆਲੀ ਵਧਾਉਣ ਅਤੇ ਲੋਕਾਂ ਨੂੰ ਪ੍ਰੇਰਿਤ ਕਰਨ ਵਿੱਚ ਮਹੱਤਵਪੂਰਨ ਰੋਲ ਅਦਾ ਕਰੇਗਾ। ਉਨ੍ਹਾਂ ਕਿਹਾ ਕਿ ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਸਟੇਟ ਲੀਗਲ ਸਰਵਿਸਜ਼ ਅਥਾਰਟੀ ਦੀਆਂ ਵੱਖ-ਵੱਖ ਸਕੀਮਾਂ ਤਹਿਤ ਯੋਗ ਲੋੜਵੰਦ ਵਿਅਕਤੀਆਂ ਨੂੰ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਫਤਹਿਗੜ੍ਹ ਸਾਹਿਬ ਵੱਲੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।

ਇਸ ਮੌਕੇ ਉਨ੍ਹਾਂ ਨੇ ਸਮੂਹ ਜ਼ਿਲ੍ਹਾ ਵਾਸੀਆ ਨੂੰ ਸੁਨੇਹਾ ਲਗਾਇਆ ਕਿ 09.05.2026 ਨੂੰ ਜ਼ਿਲ੍ਹੇ ਦੀਆਂ ਸਾਰੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤ ਲੱਗਣ ਜਾ ਰਹੀ ਹੈ, ਜਿਸ ਵਿੱਚ ਦੀਵਾਨੀ, ਸਮਝੌਤਾਯੋਗ ਫੌਜ਼ਦਾਰੀ, ਬੈਂਕ ਰਿਕਵਰੀ, ਚੈੱਕ ਬਾਊਂਸ, ਮਜ਼ਦੂਰਾਂ ਨਾਲ ਸਬੰਧਤ ਝਗੜੇ, ਬਿਜਲੀ ਅਤੇ ਪਾਣੀ ਦੇ ਬਿੱਲਾਂ ਸਬੰਧੀ ਅਤੇ ਘਰੇਲੂ ਝਗੜਿਆਂ ਸਬੰਧੀ ਲੰਬਿਤ ਅਤੇ ਪ੍ਰੀ-ਲਿਟੀਗੇਟਿਵ ਕੇਸ ਸਮਝੌਤੇ ਲਈ ਵਿਚਾਰੇ ਜਾਣਗੇ। ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਗੰਭੀਰ ਕਿਸਮ ਦੇ ਫੌਜ਼ਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਝਗੜਿਆਂ ਦੇ ਨਿਪਟਾਰੇ ਲਈ ਇਸ ਲੋਕ ਅਦਾਲਤ ਦਾ ਲਾਭ ਉਠਾਉਣ, ਕਿਉਂਕਿ ਇਸ ਲੋਕ ਅਦਾਲਤ ਰਾਹੀਂ ਕੇਸਾਂ ਦਾ ਨਿਪਟਾਰਾ ਹੋਣ ਨਾਲ ਦੋਵਾਂ ਧਿਰਾਂ ਨੂੰ ਬਹੁਤ ਵੱਡੀ ਰਾਹਤ ਮਿਲਦੀ ਹੈ ਅਤੇ ਧਿਰਾਂ ਦਰਮਿਆਨ ਆਪਸੀ ਭਾਈਚਾਰਾ ਅਤੇ ਸਦਭਾਵਨਾ ਕਾਇਮ ਹੁੰਦੀ ਹੈ। ਇਸ ਲੋਕ ਅਦਾਲਤ ਵਿੱਚ ਲਗਾਏ ਜਾਣ ਵਾਲੇ ਕੇਸਾਂ ਦੀ ਕੋਰਟ ਫੀਸ ਵੀ ਨਹੀਂ ਲੱਗਦੀ ਅਤੇ ਲੋੜਵੰਦਾਂ ਨੂੰ ਵਕੀਲ ਦੀਆਂ ਮੁਫਤ ਸੇਵਾਵਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

——————————
This news is auto published from an agency/source and may be published as received.

Leave a Reply

Your email address will not be published. Required fields are marked *