ਖਰੀਦ ਏਜੰਸੀਆਂ ਵੱਲੋਂ ਹੁਣ ਤੱਕ 02 ਲੱਖ 31ਹਜਾਰ 273 ਮੀਟਰਕ ਟਨ ਕਣਕ ਦੀ ਕੀਤੀ ਖਰੀਦ- ਡੀ.ਸੀ. ਖਰੀਦ ਕੀਤੀ ਕਣਕ ਦੀ ਕਿਸਾਨਾਂ ਨੂੰ 554.25 ਕਰੋੜ ਰੁਪਏ ਦੀ ਹੋਈ ਅਦਾਇਗੀ
ਫ਼ਤਹਿਗੜ੍ਹ ਸਾਹਿਬ, 29 ਅਪ੍ਰੈਲ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 02 ਲੱਖ 35 ਹਜਾਰ 967 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਵਪਾਰੀਆਂ ਵੱਲੋਂ 2 ਲੱਖ 31 ਹਜਾਰ 273 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 554.25 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ। ਡਾ.ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 55955 ਮੀਟਰਕ ਟਨ, ਮਾਰਕਫੈੱਡ ਵੱਲੋਂ 59734 ਮੀਟਰਕ ਟਨ, ਪਨਸਪ ਵੱਲੋਂ 54075 ਮੀਟਰਕ ਟਨ, ਵੇਅਰ ਹਾਊਸ ਵੱਲੋਂ 36070 ਮੀਟਰਕ ਟਨ, ਐਫ.ਸੀ.ਆਈ. ਵੱਲੋਂ 20388 ਮੀਟਰਕ ਟਨ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 5051 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਮੰਡੀਆਂ ਵਿੱਚ ਲਿਫਟਿੰਗ ਵਿੱਚ ਤੇਜੀ ਲਿਆਂਦੀ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
——————————
This news is auto published from an agency/source and may be published as received.
