ਜਨਗਨਣਾ-2027′ ਆਮ ਲੋਕਾਂ ਨੂੰ ਜਨਗਣਨਾ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਂਦਿਆਂ ਗਿਣਤੀਕਾਰਾਂ ਨੂੰ ਸਹਿਯੋਗ ਕਰਨ ਦੀ ਅਪੀਲ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ 'ਜਨਗਨਣਾ-2027'

ਆਮ ਲੋਕਾਂ ਨੂੰ ਜਨਗਣਨਾ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਂਦਿਆਂ ਗਿਣਤੀਕਾਰਾਂ ਨੂੰ ਸਹਿਯੋਗ ਕਰਨ ਦੀ ਅਪੀਲ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਨਗਣਨਾ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੈਰਾਥਨ ਕਰਵਾਈ

ਫਤਹਿਗੜ੍ਹ ਸਾਹਿਬ, 30 ਅਪ੍ਰੈਲ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਨਗਣਨਾ 2027 ਤਹਿਤ " ਚਲੋ ਨਿਭਾਈਏ ਆਪਣੀ ਜਿੰਮੇਵਾਰੀ, ਕਰੀਏ ਜਨਗਣਨਾ ਵਿੱਚ ਭਾਗੀਦਾਰੀ " ਵਿੱਚ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਜਂਨਗਣਨਾ ਵਿੱਚ ਯਕੀਨੀ ਭਾਗੀਦਾਰੀ ਲਈ ਜ਼ਿਲ੍ਹਾ ਖੇਡ ਦਫ਼ਤਰ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਤੋਂ ਵਿਸ਼ੇਸ਼ ਮੈਰਾਥਨ ਦਾ ਆਯੋਜਨ ਕੀਤਾ ਗਿਆ, ਜਿਸ ਨੂੰ ਐਸ.ਡੀ.ਐਮ. ਸੂਬਾ ਸਿੰਘ ਨੇ ਹਰੀ ਝੰਡੀ ਵਿਖਾਈ। ਨੋਜਵਾਨ ਵਰਗ ਨੇ ਮੈਰਾਥਨ ਵਿੱਚ ਸ਼ਮੂਲੀਅਤ ਕਰਕੇ ਹਰ ਵਰਗ ਦੇ ਲੋਕਾਂ ਨੂੰ ਜਨਗਣਨਾ ‘ਮੇਰੀ ਭਾਗੀਦਾਰ-ਮੇਰਾ ਮਾਣ’ ਦਾ ਸੁਨੇਹਾ ਦਿੱਤਾ।

ਇਸ ਮੌਕੇ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸੂਬਾ ਸਿੰਘ ਨੇ ਦੱਸਿਆ ਕਿ ਸਵੈ ਗਣਨਾ 30 ਅਪ੍ਰੈਲ ਤੋਂ 14 ਮਈ, 2026 ਤੱਕ ਹੋਵੇਗੀ। ਜਿਸ ਦੇ ਵਿੱਚ ਹਰੇਕ ਨਾਗਰਿਕ ਨੂੰ ਆਪਣੀ ਭਾਗੀਦਾਰੀ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਮਕਾਨ ਸੂਚੀਕਰਨ ਅਤੇ ਮਕਾਨਾਂ ਦੀ ਗਣਨਾ 15 ਮਈ ਤੋਂ 13 ਜੂਨ 2026 ਤੱਕ ਹੋਵੇਗੀ। ਉਨ੍ਹਾਂ ਦੱਸਿਆ ਕਿ ਜਨਗਣਨਾ ਅਧਿਨਿਯਮ 1948 ਦੇ ਤਹਿਤ ਹਰੇਕ ਨਾਗਰਿਕ ਲਈ ਇਹ ਜਰੂਰੀ ਹੈ ਕਿ ਉਹ ਗਿਣਤੀਕਾਰਾਂ ਨੂੰ ਆਪਣੀ ਸਹੀ ਜਾਣਕਾਰੀ ਮੁਹੱਈਆ ਕਰਵਾਏ। ਇਸ ਵਿੱਚ ਹਰ ਘਰ ਮਾਈਨੇ ਰੱਖਦਾ ਹੈ।

ਐਸ ਡੀ ਐਮ ਨੇ ਦੱਸਿਆ ਕਿ ਪਹਿਲੀ ਵਾਰ ਜਨਗਣਨਾ ਡਿਜੀਟਲ ਢੰਗ ਨਾਲ ਹੋ ਰਹੀ ਹੈ। ਉਹਨਾਂ ਕਿਹਾ ਕਿ ਸਵੈ ਗਣਨਾ ਕਰਨ ਨਾਲ ਜਿੱਥੇ ਵਿਅਕਤੀ ਆਪਣੀ ਸਹੀ ਜਾਣਕਾਰੀ ਦਰਜ ਕਰ ਸਕੇਗਾ ਉਥੇ ਹੀ ਘਰਾਂ ਵਿੱਚ ਆਉਣ ਵਾਲੇ ਗਿਣਤੀਕਾਰਾਂ ਦਾ ਸਮਾਂ ਵੀ ਬਚੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਾਗਰਿਕਾਂ ਨੂੰ ਦਿੱਤੇ ਗਏ ਇਸ ਮੌਕੇ ਦਾ ਹਰੇਕ ਨਾਗਰਿਕ ਨੂੰ ਲਾਭ ਉਠਾਉਣਾ ਚਾਹੀਦਾ ਹੈ ਅਤੇ ਜਨਗਣਨਾ 2027 ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾ ਕੇ ਆਪਣੀ ਜਿੰਮੇਵਾਰੀ ਨਿਭਾਉਣੀ ਚਾਹੀਦੀ ਹੈ।

ਉਨ੍ਹਾ ਦੱਸਿਆ ਕਿ ਜਨਗਣਨਾ ਭਵਿੱਖ ਦੀਆਂ ਨੀਤੀਆਂ, ਸਹੀ ਯੋਜਨਾਵਾਂ, ਵਧੀਆ ਸਕੂਲ, ਹਸਪਤਾਲਾਂ ਅਤੇ ਸੜ੍ਹਕਾਂ, ਹਰ ਵਰਗ ਅਤੇ ਖੇਤਰ ਦੇ ਸਹੀ ਵਿਕਾਸ ਲਈ ਅਤਿ ਜਰੂਰੀ ਹੈ।

ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਮਨਦੀਪ ਕੌਂਸਲ, ਕੋਚ ਰਾਹੁਲਦੀਪ ਸਿੰਘ ਸਮੇਤ ਖਿਡਾਰੀ ਅਤੇ ਨੌਜਵਾਨ ਹਾਜ਼ਰ ਸਨ।

——————————
This news is auto published from an agency/source and may be published as received.

Leave a Reply

Your email address will not be published. Required fields are marked *