ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਜ਼ਦੂਰ ਦਿਵਸ ਮੌਕੇ ਕਿਰਤੀ ਕਾਮਿਆਂ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਕਰਵਾਇਆ ਜਾਣੂ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਜ਼ਦੂਰ ਦਿਵਸ ਮੌਕੇ ਕਿਰਤੀ ਕਾਮਿਆਂ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਕਰਵਾਇਆ ਜਾਣੂ

ਫ਼ਤਹਿਗੜ੍ਹ ਸਾਹਿਬ, 01 ਮਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਨਿਰਭਓ ਸਿੰਘ ਗਿੱਲ ਦੀ ਅਗਵਾਈ ਹੇਠ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਸ਼ੋਕ ਕੁਮਾਰ ਚੌਹਾਨ ਨੇ ਅੱਜ ਮਜ਼ਦੂਰ ਦਿਵਸ ਦੇ ਮੌਕੇ ਟਿਵਾਣਾ ਫੀਡ ਫੈਕਟਰੀ ਦੇ ਮਜ਼ਦੂਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮਜ਼ਦੂਰ ਦਿਵਸ ਮਜ਼ਦੂਰ ਵਰਗ ਦੀ ਮਿਹਨਤ, ਸਮਰਪਣ ਅਤੇ ਸਮਾਜ ਦੇ ਵਿਕਾਸ ਵਿੱਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਸਨਮਾਨਿਤ ਕਰਨ ਲਈ ਮਨਾਇਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਮਜ਼ਦੂਰ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਦੇਸ਼ ਦੀ ਤਰੱਕੀ ਵਿੱਚ ਉਨ੍ਹਾਂ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਉਨ੍ਹਾਂ ਨੂੰ ਉਚਿਤ ਮਜ਼ਦੂਰੀ, ਸੁਰੱਖਿਆ ਅਤੇ ਸਨਮਾਨ ਮਿਲਣਾ ਚਾਹੀਦਾ ਹੈ। ਓਹਨਾਂ ਕਿਹਾ ਕਿ ਹਰ ਮਜ਼ਦੂਰ ਨੂੰ ਇਨਸਾਫ ਯੋਗ ਤਨਖਾਹ, ਸੁਰੱਖਿਅਤ ਕੰਮਕਾਜੀ ਮਾਹੌਲ, ਨਿਯਮਤ ਕੰਮ ਦੇ ਘੰਟੇ ਅਤੇ ਆਰਾਮ ਦਾ ਹੱਕ ਹੈ। ਇਸ ਦੇ ਨਾਲ ਹੀ ਮਹਿਲਾ ਮਜ਼ਦੂਰਾਂ ਨੂੰ ਬਰਾਬਰ ਤਨਖਾਹ ਅਤੇ ਸੁਰੱਖਿਆ ਦੇ ਪੂਰੇ ਅਧਿਕਾਰ ਪ੍ਰਾਪਤ ਹੋਣੇ ਚਾਹੀਦੇ ਹਨ।

ਸ੍ਰੀ ਅਸ਼ੋਕ ਚੌਹਾਨ ਨੇ ਕਿਹਾ ਕਿ ਬੱਚਿਆਂ ਤੋਂ ਮਜ਼ਦੂਰੀ ਕਰਵਾਉਣਾ ਕਾਨੂੰਨੀ ਤੌਰ ਤੇ ਗਲਤ ਹੈ ਅਤੇ ਇਸ ਨੂੰ ਰੋਕਣ ਲਈ ਸਮਾਜ ਨੂੰ ਇਕੱਠੇ ਹੋ ਕੇ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਈ-ਸ਼ਰਮ ਪੋਰਟਲ ਤੇ ਰਜਿਸਟਰੇਸ਼ਨ ਕਰਵਾ ਕੇ ਮਜ਼ਦੂਰ ਸਰਕਾਰ ਵੱਲੋਂ ਦਿੱਤੀਆ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਅਤੇ ਸਹੂਲਤਾਂ ਦਾ ਲਾਭ ਲੈ ਸਕਦੇ ਹਨ। ਰਜਿਸਟ੍ਰੇਸ਼ਨ ਤੋਂ ਬਾਅਦ ਮਜ਼ਦੂਰਾਂ ਨੂੰ ਇੱਕ ਵਿਲੱਖਣ ਯੂਨੀਵਰਸਲ ਅਕਾਊਂਟ ਨੰਬਰ ਮਿਲਦਾ ਹੈ, ਜਿਸ ਨਾਲ ਉਨ੍ਹਾਂ ਦੀ ਪਹਿਚਾਣ ਅਤੇ ਸਹਾਇਤਾ ਆਸਾਨ ਹੋ ਜਾਂਦੀ ਹੈ। ਇਹ ਪੋਰਟਲ ਮਜ਼ਦੂਰਾਂ ਨੂੰ ਸਮਾਜਿਕ ਸੁਰੱਖਿਆ ਯੋਜਨਾਵਾਂ, ਬੀਮਾ ਅਤੇ ਭਵਿੱਖ ਵਿੱਚ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਇਸ ਮੌਕੇ ਸ਼੍ਰੀ ਗੁਰਦੀਪ ਸਿੰਘ ਬਿੰਬਰਾ, ਮਿਸ ਪਰਵੀਨ ਕੌਰ, ਸ਼੍ਰੀ ਸਰਤਾਜ ਸਿੰਘ ਸੋਢੀ, ਸ਼੍ਰੀ ਚਰਨਪ੍ਰੀਤ ਸਿੰਘ ਲੀਗਲ ਏਡ ਡਿਫੈਂਸ ਕਾਊਂਸਲ ਨੇ ਮਜ਼ਦੂਰ ਦਿਵਸ ਮੌਕੇ ਲੇਬਰ ਚੌਂਕ ਸਰਹਿੰਦ, ਟਰੱਕ ਯੂਨੀਅਨ ਸਰਹਿੰਦ ਅਤੇ ਕੋਕਾ ਕੋਲਾ ਫੈਕਟਰੀ ਸਾਧੂਗੜ੍ਹ ਵਿਖੇ ਸੈਮੀਨਾਰ ਕਰਦਿਆਂ ਮਜ਼ਦੂਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਜ਼ਦੂਰਾਂ ਲਈ ਚਲਾਈਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ

——————————
This news is auto published from an agency/source and may be published as received.

Leave a Reply

Your email address will not be published. Required fields are marked *