ਖੇਤੀਬਾੜ੍ਹੀ ਵਿਭਾਗ ਦੀਆਂ ਸਕੀਮਾਂ ਦਾ ਲਾਭ ਲੈਣ ਲਈ ਕਿਸਾਨਾਂ ਨੂੰ ਆਪਣੀ ਆਈ.ਡੀ ਬਣਾਉਣੀ ਜਰੂਰੀ- ਡਿਪਟੀ ਕਮਿਸ਼ਨਰ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ

ਖੇਤੀਬਾੜ੍ਹੀ ਵਿਭਾਗ ਦੀਆਂ ਸਕੀਮਾਂ ਦਾ ਲਾਭ ਲੈਣ ਲਈ ਕਿਸਾਨਾਂ ਨੂੰ ਆਪਣੀ ਆਈ.ਡੀ ਬਣਾਉਣੀ ਜਰੂਰੀ- ਡਿਪਟੀ ਕਮਿਸ਼ਨਰ ਖੇਤੀਬਾੜੀ ਦਫਤਰ ਜਾਂ ਕਿਸੇ ਵੀ ਨੇੜੇ ਦੇ ਕਾਮਨ ਸਰਵਿਸ ਸੈਂਟਰ ਤੇ ਕਰਵਾਈ ਜਾ ਸਕਦੀ ਰਜਿਸਟ੍ਰੇਸ਼ਨ-ਡਿਪਟੀ ਕਮਿਸ਼ਨਰ

ਫਤਹਿਗੜ੍ਹ ਸਾਹਿਬ, 02 ਮਈ

ਖੇਤੀਬਾੜ੍ਹੀ ਵਿਭਾਗ ਦੀਆਂ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਐਗਰੀਸਟੈਕ ਸਕੀਮ ਅਧੀਨ ਹਰ ਕਿਸਾਨ ਨੂੰ ਆਪਣੀ ਆਈ.ਡੀ ਬਣਾਉਣੀ ਜਰੂਰੀ ਹੈ ਤਾਂ ਜੋ ਉਹ ਪੀ.ਐਮ ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਹੋਰ ਸਰਕਾਰੀ ਸਹੂਲਤਾਂ ਦਾ ਲਾਭ ਲੈ ਸਕਣ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ ਸੋਨਾ ਥਿੰਦ ਨੇ ਐਗਰੀਸਟੈਕ ਫਾਰਮਰ ਰਜਿਸਟਰੀ ਸਬੰਧੀ ਖੇਤੀਬਾੜੀ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦਿੱਤੀ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਐਗਰੀਸਟੈਕ ਸਕੀਮ ਅਧੀਨ ਕਿਸਾਨਾਂ ਦੀਆਂ ਆਈ.ਡੀਜ ਬਣਾਉਣ ਲਈ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕਿਸਾਨਾਂ ਦੀ ਆਈ.ਡੀਜ ਬਣਾਉਣ ਲਈ ਕਿਹਾ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੀ ਰਜਿਸਟ੍ਰੇਸ਼ਨ ਖੇਤੀਬਾੜੀ ਵਿਭਾਗ ਦੇ ਦਫਤਰ ਜਾਂ ਕਿਸੇ ਵੀ ਨੇੜੇ ਦੇ ਕਾਮਨ ਸਰਵਿਸ ਸੈਂਟਰ ਤੇ ਜਾ ਕੇ ਕਰਵਾਉਣ ਤਾਂ ਜੋ ਭਵਿੱਖ ਵਿੱਚ ਸਰਕਾਰੀ ਸਕੀਮਾਂ ਦਾ ਲਾਭ ਲਿਆ ਜਾ ਸਕੇ

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਜਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਲਗਭਗ 38000 ਕਿਸਾਨ ਖੇਤੀ ਕਰਦੇ ਹਨ ਅਤੇ ਲੱਗਭਗ 5000 ਕਿਸਾਨ ਆਪਣੀਆਂ ਆਈ.ਡੀਜ ਬਣਵਾ ਚੁੱਕੇ ਹਨ। ਕਿਸਾਨਾਂ ਦੀਆਂ ਆਈ.ਡੀਜ ਬਣਾਉਣ ਲਈ ਵਿਭਾਗ ਵਲੋਂ ਰੋਜਾਨਾ ਪਿੰਡ ਪੱਧਰੀ ਕੈਂਪ ਲਗਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਆਈ.ਡੀਜ ਮੁਫਤ ਬਣਾਈਆਂ ਜਾ ਰਹੀਆਂ ਹਨ। ਜਿਸ ਲਈ ਕਿਸਾਨ ਰਜਿਸਟ੍ਰੇਸ਼ਨ ਕਰਵਾਉਣ ਸਮੇਂ ਆਪਣਾ ਆਧਾਰ ਕਾਰਡ, ਅਧਾਰ ਕਾਰਡ ਨਾਲ ਲਿੰਕ ਮੋਬਾਇਲ ਅਤੇ ਜਮਾਬੰਦੀ ਨਾਲ ਲੈ ਕੇ ਜਾਣ ਤਾਂ ਜੋ ਪ੍ਰਕਿਰਿਆ ਬਿਨਾਂ ਕਿਸੇ ਰੁਕਾਵਟ ਦੇ ਮੌਕੇ ਤੇ ਪੂਰੀ ਕੀਤੀ ਜਾ ਸਕੇ।

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਹੋਰ ਅਧਿਕਾਰੀ ਹਾਜ਼ਰ ਸਨ।

——————————
This news is auto published from an agency/source and may be published as received.

Leave a Reply

Your email address will not be published. Required fields are marked *