ਬਹੁਮੰਤਵੀ ਸਹਿਕਾਰੀ ਸਭਾ ਪੋਹਲੋਮਾਜਰਾ ਦੀ ਸਰਬ-ਸੰਮਤੀ ਨਾਲ ਹੋਈ ਚੋਣ ‘ਚ ਗੁਰਦਰਸ਼ਨ ਸਿੰਘ ਪ੍ਰਧਾਨ ਅਤੇ ਭਿੰਦਰਜੀਤ ਕੌਰ ਨੂੰ ਮੀਤ ਪ੍ਰਧਾਨ ਚੁਣਿਆ

ਬਹੁਮੰਤਵੀ ਸਹਿਕਾਰੀ ਸਭਾ ਪੋਹਲੋਮਾਜਰਾ ਦੀ ਸਰਬ-ਸੰਮਤੀ ਨਾਲ ਹੋਈ ਚੋਣ ‘ਚ ਗੁਰਦਰਸ਼ਨ ਸਿੰਘ ਪ੍ਰਧਾਨ ਅਤੇ ਭਿੰਦਰਜੀਤ ਕੌਰ ਨੂੰ ਮੀਤ ਪ੍ਰਧਾਨ ਚੁਣਿਆ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੱਲੋਂ ਸਭਾ ਮੈਂਬਰਾਂ ਦਾ ਸਨਮਾਨ,ਭਵਿੱਖ ਲਈ ਸ਼ੁਭਕਾਮਨਾਵਾਂ ਕਿਸਾਨ ਸਹਿਕਾਰੀ ਸਭਾਵਾਂ ਨਾਲ ਜੁੜ ਕੇ ਸਭਾ ਦੀਆਂ ਯੋਜਨਾਵਾਂ ਦਾ ਲੈਣ ਲਾਭ – ਰੁਪਿੰਦਰ ਸਿੰਘ ਹੈਪੀ

ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ, 04 ਮਈ

“ਦਿ ਪੋਹਲੋ ਮਾਜਰਾ ਬਹੁ-ਮੰਤਵੀ ਸਹਿਕਾਰੀ ਸਭਾ" ਦੀ ਅੱਜ ਸਰਬਸੰਮਤੀ ਨਾਲ ਹੋਈ ਚੋਣ ਵਿੱਚ ਗੁਰਦਰਸ਼ਨ ਸਿੰਘ ਨੂੰ ਪ੍ਰਧਾਨ, ਭਿੰਦਰਜੀਤ ਕੌਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਜਦੋਂ ਕਿ ਬਹਾਦਰ ਸਿੰਘ, ਹਰਬੀਰ ਸਿੰਘ, ਜਗਦੀਸ ਸਿੰਘ, ਗੁਰਪ੍ਰੀਤ ਸਿੰਘ, ਜਗਦੀਸ ਕੌਰ, ਗੁਰਦੀਪ ਸਿੰਘ, ਡੋਗਰ ਸਿੰਘ, ਬਲਦੇਵ ਸਿੰਘ,ਪ੍ਰੀਤਮ ਸਿੰਘ ਨੂੰ ਕਮੇਟੀ ਮੈਂਬਰ ਵਜੋਂ ਚੁਣਿਆ ਗਿਆ। ਇਸ ਸਭਾ ਦੀ ਚੋਣ ਸਕੱਤਰ ਅਵਤਾਰ ਸਿੰਘ ਦੀ ਦੇਖ ਰੇਖ ਹੇਠ ਪਾਰਦਰਸ਼ੀ ਢੰਗ ਨਾਲ ਹੋਈ।

ਇਸ ਮੌਕੇ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ "ਦਿ ਪੋਹਲੋ ਮਾਜਰਾ ਬਹੁ-ਮੰਤਵੀ ਸਹਿਕਾਰੀ ਸਭਾ"ਦੀ ਸਰਬ-ਸੰਮਤੀ ਨਾਲ ਹੋਈ ਚੋਣ ਉਪਰੰਤ ਸਭਾ ਮੈਂਬਰਾਂ ਦਾ ਸਨਮਾਨ ਕਰਨ ਮੌਕੇ ਕਿਹਾ ਕਿ ਸਹਿਕਾਰੀ ਸਭਾ ਇੱਕ ਅਜਿਹਾ ਅਦਾਰਾ ਹੈ ਜੋ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਸਹਾਈ ਸਿੱਧ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਨਾਲ ਜੁੜ ਕੇ ਕਿਸਾਨ ਆਪਣੀਆਂ ਰੋਜ਼ਾਨਾਂ ਦੀਆਂ ਲੋੜਾਂ ਸਹਿਜੇ ਹੀ ਪੂਰੀਆਂ ਕਰ ਸਕਦੇ ਹਨ, ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਸਹਿਕਾਰੀ ਸਭਾਵਾਂ ਨਾਲ ਜੁੜਨ।

ਵਿਧਾਇਕ ਹੈਪੀ ਨੇ ਕਿਹਾ ਕਿ ਨਵੀਂਆਂ ਆਧੁਨਿਕ ਮਸ਼ੀਨਾਂ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਬਹੁਤ ਘੱਟ ਕਿਰਾਏ ਦੀ ਦਰ 'ਤੇ ਮੁਹੱਈਆ ਕਰਵਾਈਆਂ ਜਾਂਦੀਆਂ ਹਨ, ਜੋ ਕਿ ਉਨ੍ਹਾਂ ਕਿਸਾਨਾਂ ਲਈ ਬਹੁਤ ਲਾਭਦਾਇਕ ਹੈ ਜੋ ਕਿ ਮਸ਼ੀਨਾਂ ਖਰੀਦਣ ਦੇ ਸਮਰੱਥ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਬੀਜ, ਖਾਦਾਂ, ਡੀਜ਼ਲ ਤੇ ਹੋਰ ਖੇਤੀ ਸਹਾਇਤਾ ਸਮੱਗਰੀ ਮੁਹੱਈਆ ਕਰਵਾਈ ਜਾਂਦੀ ਹੈ।

ਇਸ ਮੌਕੇ ਜਸਵੀਰ ਸਿੰਘ ਸਰਪੰਚ, ਅਮਰਜੀਤ ਸਿੰਘ, ਜਸਪ੍ਰੀਤ ਸਿੰਘ, ਨੰਬਰਦਾਰ ਲਖਵੀਰ ਸਿੰਘ, ਜਸਵੀਰ ਸਿੰਘ, ਚਰਨਜੀਤ ਸਿੰਘ, ਹਰਜਿੰਦਰ ਸਿੰਘ ਸਰਪੰਚ ਲੁਹਾਰਮਾਜਰਾ, ਮੋਹਨ ਸਿੰਘ ਪ੍ਰਧਾਨ ਬਾਠਾਂ ਖੁਰਦ ਮੌਜੂਦ ਸਨ।

——————————
This news is auto published from an agency/source and may be published as received.

Leave a Reply

Your email address will not be published. Required fields are marked *