ਪੰਜਾਬ ਸਰਕਾਰ ਦੇ ਯਤਨਾਂ ਸਦਕਾ 80 ਫੀਸਦੀ ਨਹਿਰੀ ਪਾਣੀ ਕਿਸਾਨਾਂ ਦੇ ਖੇਤਾ ਤੱਕ ਪਹੁੰਚਇਆ–ਵਿਧਾਇਕ ਲਖਵੀਰ ਸਿੰਘ ਰਾਏ

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ

ਪੰਜਾਬ ਸਰਕਾਰ ਦੇ ਯਤਨਾਂ ਸਦਕਾ 80 ਫੀਸਦੀ ਨਹਿਰੀ ਪਾਣੀ ਕਿਸਾਨਾਂ ਦੇ ਖੇਤਾ ਤੱਕ ਪਹੁੰਚਇਆ–ਵਿਧਾਇਕ ਲਖਵੀਰ ਸਿੰਘ ਰਾਏ ਕਿਹਾ ਮਿੱਟੀ ਪਰਖ ਲਈ ਜ਼ਿਲ੍ਹੇ ਅੰਦਰ 40 ਲੱਖ ਰੁਪਏ ਦੀ ਲਾਗਤ ਵਾਲੀ ਮਸ਼ੀਨਰੀ ਲਗਾਈ ਕਿਸਾਨਾਂ ਦੇ ਸਹਿਯੋਗ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਜਿਲ੍ਹੇ ਵਿੱਚ ਪਰਾਲੀ ਸਾੜਨ ਦੇ 80 ਫੀਸਦੀ ਮਾਮਲੇ ਘੱਟ ਹੋਏ- ਡਿਪਟੀ ਕਮਿਸ਼ਨਰ ਈਸਟ ਗਾਰਡਨ ਪੈਲੇਸ ਰੁੜਕੀ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨਾ ਸਿਖਲਾਈ ਮੇਲਾ ਲਗਾਇਆ

ਫਤਹਿਗੜ੍ਹ ਸਾਹਿਬ, 06 ਮਈ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਾਉਣੀ ਦੀਆਂ ਫ਼ਸਲਾਂ ਬਾਰੇ ਜਾਣਕਾਰੀ ਦੇਣ ਲਈ ਈਸਟ ਗਾਰਡਨ ਪੈਲੇਸ ਰੁੜਕੀ ਵਿਖੇ ਕ੍ਰਿਸ਼ੀ ਉੱਨਤੀ ਯੋਜਨਾ ਆਤਮਾ ਸਕੀਮ ਅਧੀਨ ਆਉਂਦੀਆਂ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਮੇਲਾ ਲਗਾਇਆ ਗਿਆ। ਇਸ ਮੌਕੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ, ਸੰਯੁਕਤ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ (ਇੰਜੀ.) ਸ੍ਰੀ.ਜਗਦੀਸ਼ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਸਰਹਿੰਦ,ਗੁਰਵਿੰਦਰ ਸਿੰਘ ਢਿੱਲੋ ਨੇ ਸ਼ਮੂਲੀਅਤ ਕੀਤੀ।

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਅਪਣਾਉਣ ਦੇ ਨਾਲ ਨਾਲ ਵਾਤਾਵਰਨ ਤੇ ਕੀਮਤੀ ਸੋਮੇ ਪਾਣੀ ਦੀ ਸਾਂਭ ਸੰਭਾਲ ਵਿੱਚ ਵੀ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿੰਚਾਈ ਲਈ ਕਿਸਾਨਾਂ ਦੇ ਖੇਤਾ ਤੱਕ ਪਹਿਲਾ 22 ਫੀਸਦੀ ਨਹਿਰੀ ਪਾਣੀ ਪਹੁੰਚਦਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤਾਂ ਤੱਕ ਨਹਿਰੀ ਪਾਣੀ ਦੀਆਂ ਪਾਈਪ ਲਾਇਨਾਂ ਪਹੁੰਚਾਈਆਂ ਗਈਆਂ ਹਨ, ਜਿਸ ਸਦਕਾ ਸੂਬੇ ਦੇ ਕਿਸਾਨਾਂ ਨੂੰ 80ਫੀਸਦੀ ਨਹਿਰੀ ਪਾਣੀ ਖੇਤਾ ਤੱਕ ਪਹੁੰਚ ਰਿਹਾ ਹੈ, ਇਸ ਯੋਜਨਾ ਨਾਲ ਜਿੱਥੇ ਧਰਤੀ ਹੇਠਲੇ ਪਾਣੀ ਦਾ ਪੱਧਰ ਵਧਿਆ ਹੈ ਉੱਥੇ ਹੀ ਕਿਸਾਨਾਂ ਨੂੰ ਫਸਲ ਦਾ ਚੰਗਾ ਝਾੜ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਮਿੱਟੀ ਪਰਖ ਲਈ ਜ਼ਿਲ੍ਹੇ ਅੰਦਰ 40 ਲੱਖ ਰੁਪਏ ਦੀ ਲਾਗਤ ਵਾਲੀ ਆਟੋਮੈਟਿਕ ਅਬਜੋਰਸ਼ਨ ਸਪੈਕਟਰੋਫੋਟੋਮੀਟਰ ਮਸ਼ੀਨ ਲਗਾਈ ਗਈ ਹੈ, ਇਸਤੋਂ ਪਹਿਲਾਂ ਜ਼ਿਲ੍ਹੇ ਦੇ ਜਿਹੜੇ ਮਿੱਟੀ ਦੇ ਟੈਸਟ ਸੰਗਰੂਰ ਹੁੰਦੇ ਸੀ, ਉਹ ਹੁਣ ਫਤਹਿਗੜ੍ਹ ਸਾਹਿਬ ਹੋਣਗੇ ਜਿਸਦਾ ਕਿਸਾਨਾਂ ਨੂੰ ਵੱਡੇ ਪੱਧਰ ਤੇ ਲਾਭ ਹੋਵੇਗਾ ਅਤੇ ਸਮੇਂ ਦੀ ਬੱਚਤ ਹੋਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀ ਮਾਹਿਰਾਂ ਦੀ ਸਲਾਹ ਅਤੇ ਖੇਤੀਬਾੜ੍ਹੀ ਵਿਭਾਗ ਵੱਲੋਂ ਪ੍ਰਮਾਣਿਤ ਬੀਜ਼, ਖਾਦਾਂ ਅਤੇ ਕੀਟਨਾਸਕ ਦਵਾਈਆਂ ਦੀ ਹੀ ਵਰਤੋਂ ਕੀਤੀ ਜਾਵੇ।

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਕਿਹਾ ਕਿ ਕਿਸਾਨਾਂ ਵੱਲੋਂ ਪਰਾਲੀ ਪ੍ਰਬੰਧਨ ਵਿੱਚ ਵੱਧ ਚੜ ਕੇ ਯੋਗਦਾਨ ਪਾਇਆ ਗਿਆ ਹੈ। ਉਹਨਾਂ ਕਿਹਾ ਕਿ ਜਿਵੇਂ ਪਿਛਲੇ ਸਾਲ ਨਾਲੋਂ ਇਸ ਸਾਲ ਕਿਸਾਨਾਂ ਦੇ ਭਰਪੂਰ ਸਹਿਯੋਗ ਸਦਕਾ ਜਿਲਾ ਫਤਿਹਗੜ੍ਹ ਸਾਹਿਬ ਵਿੱਚ ਪਰਾਲੀ ਸਾੜਨ ਦੇ 80 ਫੀਸਦੀ ਮਾਮਲੇ ਘਟ ਗਏ ਹਨ ਉਸੇ ਤਰ੍ਹਾਂ ਅਗਲੇ ਸਾਲ ਆਪਾਂ ਸਾਰਿਆਂ ਨੇ ਰਲ ਮਿਲ ਕੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਫੀਸਦੀ ਕਰਨਾ ਹੈ। ਇਸ ਮੌਕੇ ਵੱਖ ਵੱਖ ਵਿਭਾਗਾਂ ਅਤੇ ਸਵੈ ਸਹਾਇਤਾ ਸਮੂਹਾਂ ਵੱਲੋਂ ਆਯੋਜਿਤ ਪ੍ਰਦਰਸ਼ਨੀਆਂ ਨੂੰ ਵੀ ਵੱਖ-ਵੱਖ ਸ਼ਖਸ਼ੀਅਤਾਂ ਨੇ ਦੇਖਿਆ ਅਤੇ ਹੌਸਲਾ ਅਫਜਾਈ ਕੀਤੀ। ਇਸ ਮੌਕੇ ਪਰਾਲੀ ਪ੍ਰਬੰਧਨ ਵਿੱਚ ਯੋਗਦਾਨ ਪਾਉਣ ਵਾਲੇ ਵੱਖ-ਵੱਖ ਬਲਾਕਾਂ ਦੇ ਅਗਾਂਹਵਧੂ ਕਿਸਾਨਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ।

ਡਾ.ਜਗਦੇਵ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਸਕੀਮਾਂ ਦਾ ਲਾਭ ਲੈ ਕੇ ਖੇਤੀ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਕਿਹਾ ਗਿਆ। ਉਹਨਾਂ ਵੱਲੋਂ ਸਾਰੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਡਾ. ਹਰਦੀਪ ਸਿੰਘ, ਡਿਪਟੀ ਡਾਇਰੈਕਟਰ, ਕੇ.ਵੀ.ਕੇ. ਫਤਿਹਗੜ੍ਹ ਸਾਹਿਬ ਅਤੇ ਉਹਨਾਂ ਦੀ ਟੀਮ ਵੱਲੋ ਬੌਨਾ ਵਾਇਰਸ ਅਤੇ ਹੋਰ ਖੇਤੀ ਤਕਨੀਕਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ।

ਇਸ ਮੌਕੇ ਡਾ.ਨਿਰਮਲ ਸਿੰਘ, ਜਿਲਾ ਸਿਖਲਾਈ ਅਫ਼ਸਰ, ਡਾ.ਇਕਬਾਲਜੀਤ ਸਿੰਘ, ਖੇਤੀਬਾੜੀ ਅਫਸਰ, ਡਾ.ਬੂਟਾ ਸਿੰਘ, ਖੇਤੀਬਾੜੀ ਅਫਸਰ, ਡਾ.ਦਮਨ ਝਾਂਜੀ, ਡਾ.ਸਤਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ , ਡਾ. ਹਰਮਨਜੀਤ ਸਿੰਘ, ਡਾ.ਜਤਿੰਦਰ ਸਿੰਘ, ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ, ਜਤਿੰਦਰ ਸਿੰਘ ਅੰਕੜਾ ਇੰਜੀਨੀਅਰ ਅਭਿਸ਼ੇਕ ਵੈਦ, ਮੀਨਾ ਰਾਣੀ ਏ ਡੀ ਓ, ਪੂਜਾ, ਰਵਿੰਦਰ ਕੌਰ ਵੀ ਹਾਜਰ ਸਨ।

ਤਸਵੀਰਾਂ- 1 ਤੋਂ 6

——————————
This news is auto published from an agency/source and may be published as received.

Leave a Reply

Your email address will not be published. Required fields are marked *