ਜਨਗਣਨਾ 2027 ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੈਰਾਥਨ ਦਾ ਆਯੋਜਨ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ

ਜਨਗਣਨਾ 2027 ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੈਰਾਥਨ ਦਾ ਆਯੋਜਨ

ਲੋਕ ਜਨਗਣਨਾ ਸਬੰਧੀ ਸਹੀ ਜਾਣਕਾਰੀ ਦੇਣ ਅਤੇ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ-ਦੀਪਜੋਤ ਕੌਰ

ਬਸੀ ਪਠਾਣਾ / ਫਤਹਿਗੜ੍ਹ ਸਾਹਿਬ,07 ਮਈ

ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਜਂਨਗਣਨਾ -2027 ਵਿੱਚ ਭਾਗੀਦਾਰੀ ਲਈ ਸਰਕਾਰੀ ਆਈ.ਟੀ.ਆਈ. ਬਸੀ ਪਠਾਣਾ ਤੋਂ ਵਿਸ਼ੇਸ਼ ਮੈਰਾਥਨ ਦਾ ਆਯੋਜਨ ਕੀਤਾ ਗਿਆ, ਜਿਸ ਨੂੰ ਐਸ.ਡੀ.ਐਮ. ਸ੍ਰੀਮਤੀ ਦੀਪਜੋਤ ਕੌਰ ਨੇ ਹਰੀ ਝੰਡੀ ਵਿਖਾਈ।

ਇਸ ਮੌਕੇ ਐਸ.ਡੀ.ਐਮ.ਬਸੀ ਪਠਾਣਾ ਦੀਪਜੋਤ ਕੌਰ ਨੇ ਕਿਹਾ ਕਿ ਜਨਗਣਨਾ ਦੇਸ਼ ਦੇ ਵਿਕਾਸ ਅਤੇ ਯੋਜਨਾਬੰਦੀ ਲਈ ਬਹੁਤ ਮਹੱਤਵਪੂਰਨ ਪ੍ਰਕਿਰਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਨਗਣਨਾ 2027 ਦੌਰਾਨ ਸਹੀ ਜਾਣਕਾਰੀ ਮੁਹੱਈਆ ਕਰਵਾ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਇਸ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ।

ਐਸ ਡੀ ਐਮ ਨੇ ਦੱਸਿਆ ਕਿ ਪਹਿਲੀ ਵਾਰ ਜਨਗਣਨਾ ਡਿਜੀਟਲ ਢੰਗ ਨਾਲ ਹੋ ਰਹੀ ਹੈ। ਉਹਨਾਂ ਕਿਹਾ ਕਿ ਸਵੈ ਗਣਨਾ ਕਰਨ ਨਾਲ ਜਿੱਥੇ ਵਿਅਕਤੀ ਆਪਣੀ ਸਹੀ ਜਾਣਕਾਰੀ ਦਰਜ ਕਰ ਸਕੇਗਾ ਉਥੇ ਹੀ ਘਰਾਂ ਵਿੱਚ ਆਉਣ ਵਾਲੇ ਗਿਣਤੀਕਾਰਾਂ ਦਾ ਸਮਾਂ ਵੀ ਬਚੇਗਾ।

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਸਮੇਤ, ਖਿਡਾਰੀ ਅਤੇ ਨੌਜਵਾਨ ਹਾਜ਼ਰ ਸਨ।

——————————
This news is auto published from an agency/source and may be published as received.

Leave a Reply

Your email address will not be published. Required fields are marked *