
ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਹਿਗੜ੍ਹ ਸਾਹਿਬ
ਵਿਸਵ ਰੈਡ ਕਰਾਸ ਦਿਵਸ ਮੌਕੇ ਸਿਵਲ ਹਸਪਤਾਲ ਅਤੇ ਮਾਤਾ ਸੁੰਦਰੀ ਪਬਲਿਕ ਸਕੂਲ,ਅੱਤੇਵਾਲੀ ਵਿਖੇ ਮੁਫਤ ਮੈਡੀਕਲ ਕੈਂਪ ਲਗਾਏ ਸਕੂਲਾਂ ਦੇ 631 ਵਿਦਿਆਰਥੀਆਂ ਅਤੇ ਸਕੂਲ ਸਟਾਫ ਦਾ ਮੁਫਤ ਮੈਡੀਕਲ ਚੈਕਅਪ ਕੀਤਾ
ਫਤਹਿਗੜ੍ਹ ਸਾਹਿਬ, 08 ਮਈ
ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਰੈਡ ਕਰਾਸ ਸੋਸਾਇਟੀ, ਫਤਹਿਗੜ੍ਹ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੈਡ ਕਰਾਸ ਸੋਸਾਇਟੀ ਵੱਲੋਂ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਅਤੇ ਮਾਤਾ ਸੁੰਦਰੀ ਪਬਲਿਕ ਸਕੂਲ, ਪਿੰਡ ਅੱਤੇਵਾਲੀ ਵਿਖੇ ਮੁਫਤ ਮੈਡੀਕਲ ਕੈਂਪ ਲਗਾਏ ਗਏ।
ਇਸ ਮੌਕੇ ਐਸ.ਡੀ.ਐਮ.ਫਤਹਿਗੜ੍ਹ ਸਾਹਿਬ ਸ੍ਰੀ ਕਰੁਣ ਗੁਪਤਾ ਨੇ ਸਿਵਲ ਹਸਪਤਾਲ ਵਿਖੇ ਲਗਾਏ ਕੈਂਪ ਦਾ ਜਾਇਜਾ ਲਿਆ। ਉਨ੍ਹਾਂ ਕੈਂਪ ਦੌਰਾਨ ਮਰੀਜ਼ਾਂ ਅਤੇ ਵਿਦਿਆਰਥੀਆਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਡਾਕਟਰੀ ਟੀਮਾਂ ਵੱਲੋਂ ਨਿਭਾਈ ਜਾ ਰਹੀ ਸੇਵਾ ਦੀ ਸਰਾਹਨਾ ਕੀਤੀ। ਸ੍ਰੀ ਕਰੁਣ ਗੁਪਤਾ ਨੇ ਕਿਹਾ ਕਿ ਅਜਿਹੇ ਮੁਫਤ ਮੈਡੀਕਲ ਕੈਂਪ ਲੋਕਾਂ, ਖਾਸ ਕਰਕੇ ਬੱਚਿਆਂ ਦੀ ਸਿਹਤ ਸੰਭਾਲ ਲਈ ਬਹੁਤ ਲਾਭਦਾਇਕ ਸਾਬਤ ਹੁੰਦੇ ਹਨ ਅਤੇ ਸਮਾਜ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੱਤਰ ਰੈਡ ਕਰਾਸ ਸ੍ਰੀ ਸਤਨਾਮ ਭਾਰਦਵਾਜ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਵੱਖ-ਵੱਖ ਸਕੂਲਾਂ ਦੇ 631 ਵਿਦਿਆਰਥੀਆਂ ਅਤੇ ਸਕੂਲ ਸਟਾਫ ਦਾ ਮੁਫਤ ਮੈਡੀਕਲ ਚੈਕਅਪ ਕੀਤਾ ਗਿਆ। ਮਾਹਿਰ ਡਾਕਟਰਾਂ ਵੱਲੋਂ ਸਿਹਤ ਜਾਂਚ ਦੌਰਾਨ ਲੋੜ ਅਨੁਸਾਰ ਮੁਫਤ ਦਵਾਈਆਂ ਅਤੇ ਵੱਖ-ਵੱਖ ਮੈਡੀਕਲ ਟੈਸਟਾਂ ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਸਮਾਜ ਦੇ ਹਰ ਵਰਗ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਸਮੇਂ-ਸਮੇਂ ‘ਤੇ ਅਜਿਹੇ ਲੋਕ ਭਲਾਈ ਕਾਰਜ ਕੀਤੇ ਜਾਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਰੈਡ ਕਰਾਸ ਮਨੁੱਖਤਾ ਦੀ ਸੇਵਾ ਲਈ ਹਮੇਸ਼ਾਂ ਵਚਨਬੱਧ ਹੈ।
ਇਸ ਮੌਕੇ ਸਿਵਲ ਸਰਜਨ ਸ੍ਰੀ ਅਰਵਿੰਦਪਾਲ ਸਿੰਘ, ਤਹਿਸੀਲਦਾਰ ਫਤਹਿਗੜ੍ਹ ਸਾਹਿਬ ਵਿਸ਼ਾਲ ਵਰਮਾ, ਐਸ.ਐਮ. ਓ ਜਸਪ੍ਰੀਤ ਸਿੰਘ ਬੇਦੀ, ਰਾਜ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਹਾਜਰ ਸਨ।
——————————
This news is auto published from an agency/source and may be published as received.
