ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਨਾਲ ਜੋੜਕੇ ਆਤਮਨਿਰਭਰ ਬਣਾਉਣ ਲਈ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ

ਕੈਪਸ਼ਨ-ਟ੍ਰੇਨਿੰਗ ਲੈ ਚੁੱਕੇ ਵਿਅਕਤੀਆਂ ਨੂੰ ਸਰਟੀਫਿਕੇਟ ਵੰਡੇ ਜਾਣ ਦਾ ਦ੍ਰਿਸ਼

ਸਰਹਿੰਦ, 29 ਮਈ (ਥਾਪਰ):

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾ ਕੇ ਮੁੱਖ ਧਾਰਾ ਨਾਲ ਜੋੜਨ ਲਈ ਬਾਹਮਣ ਮਾਜਰਾ ਸਥਿਤ ਸਰਕਾਰੀ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਵਿੱਚ ਇਲਾਜ ਦੇ ਨਾਲ-ਨਾਲ ਕਿੱਤਾਮੁਖੀ ਟ੍ਰੇਨਿੰਗ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤਹਿਤ ਐਸ.ਬੀ.ਆਈ. ਆਰਸੈਟੀ ਦੇ ਗ੍ਰਾਮੀਣ ਸਵੈ-ਰੋਜ਼ਗਾਰ ਟ੍ਰੇਨਿੰਗ ਸੰਸਥਾਨ ਵੱਲੋਂ “ਮਸ਼ਰੂਮ ਕਲਟੀਵੇਸ਼ਨ” ਸਬੰਧੀ ਵਿਸ਼ੇਸ਼ ਕੌਸ਼ਲ ਵਿਕਾਸ ਟ੍ਰੇਨਿੰਗ ਕੋਰਸ ਆਯੋਜਿਤ ਕੀਤਾ ਗਿਆ, ਜਿਸ ਵਿੱਚ ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ 10 ਦਿਨਾਂ ਦੀ ਟ੍ਰੇਨਿੰਗ ਦਿੱਤੀ ਗਈ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੀ ਅਗਵਾਈ ਹੇਠ ਸਟੇਟ ਬੈਂਕ ਆਫ ਇੰਡੀਆ ਆਰਸੈਟੀ ਦੇ ਗ੍ਰਾਮੀਣ ਸਵੈ-ਰੋਜ਼ਗਾਰ ਟ੍ਰੇਨਿੰਗ ਸੰਸਥਾਨ ਵੱਲੋਂ ਪੁਨਰਵਾਸ ਕੇਂਦਰ ਵਿੱਚ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਨਾਲ ਜੋੜਨ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ਲਈ ਇਹ ਵਿਸ਼ੇਸ਼ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ।

ਇਸ ਮੌਕੇ ਅਸਿਸਟੈਂਟ ਸਿਵਲ ਸਰਜਨ ਡਾ. ਕੇ.ਡੀ. ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਸਰਿਤਾ, ਸਾਈਕੈਟਰਿਸਟ ਡਾਕਟਰ ਸਨਪ੍ਰੀਤ, ਆਰਸੈਟੀ ਡਾਇਰੇਕਟਰ ਮੈਡਮ ਬਬੀਤਾ ਸੰਧੂ, ਜ਼ਿਲ੍ਹਾ ਟ੍ਰੇਨਿੰਗ ਅਤੇ ਪਲੇਸਮੈਂਟ ਅਫਸਰ (ਪੀ.ਐਸ.ਡੀ.ਐਮ.) ਸ੍ਰੀ ਰਾਜਬੀਰ ਸਿੰਘ, ਜ਼ਿਲ੍ਹਾ ਕੌਸ਼ਲ ਵਿਕਾਸ ਮੈਨੇਜਰ (ਪੀ.ਐਸ.ਡੀ.ਐਮ.) ਮੁਕੇਸ਼ ਕੁਮਾਰ ਤੋਂ ਇਲਾਵਾ ਸਿਹਤ ਵਿਭਾਗ ਅਤੇ ਆਰਸੈਟੀ ਸੈਂਟਰ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *