ਨਗਰ ਨਿਗਮ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੋਟ ਪਾਉਣ ਵਾਲੇ ਵੋਟਰਾਂ ਦਾ ਅਤੇ ਸਪੋਟਰਾਂ ਦਾ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕੀਤਾ ਧੰਨਵਾਦ

ਫਤਿਹਗੜ੍ਹ ਸਾਹਿਬ, ਰੂਪ ਨਰੇਸ਼:

26 ਮਈ ਨੂੰ ਹੋਈਆਂ ਨਗਰ ਕੌਂਸਲ ਸਰਹਿੰਦ ਦੀਆਂ ਵੋਟਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੋਟਾਂ ਪਾਉਣ ਵਾਲੇ ਸਮੂਹ ਵੋਟਰਾਂ ਦਾ ਅਤੇ ਸਪੋਟਰਾਂ ਦਾ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਧੰਨਵਾਦ ਕੀਤਾ ਹੈ। ਉਹਨਾਂ ਕਿਹਾ ਕਿ ਜਿਨਾਂ ਵੋਟਰਾਂ ਨੇ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦਿੱਤਾ ਹੈ ਉਹਨਾਂ ਵੋਟਰਾਂ ਦੀ ਸੇਵਾ ਲਈ ਉਹ ਹਰ ਸਮੇਂ ਹਾਜ਼ਰ ਰਹਿਣਗੇ। ਉਹਨਾਂ ਇਹ ਵੀ ਕਿਹਾ ਕਿ ਇਹਨਾਂ ਚੋਣਾਂ ਵਿੱਚ ਜੋ ਪਾਰਟੀ ਉਮੀਦਵਾਰ ਸਨ ਉਹ ਹੁਣ ਵਾਰਡਾਂ ਵਿੱਚ ਰਹਿ ਕੇ ਵਾਰਡਾਂ ਦਾ ਵਿਕਾਸ ਕਰਵਾਉਣ ਦੀ ਜਿੰਮੇਵਾਰੀ ਸੰਭਾਲਣਗੇ।ਸ. ਭੁੱਟਾ ਨੇ ਕਿਹਾ ਕਿ ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਲੋਕ ਤਾਂਤਰਿਕ ਪ੍ਰਣਾਲੀ ਵਾਲਾ ਦੇਸ਼ ਹੈ ਅਤੇ ਸਾਨੂੰ ਆਪਣੇ ਸੰਵਿਧਾਨ ਉੱਤੇ ਮਾਣ ਹੈ। ਉਹਨਾਂ ਕਿਹਾ ਕਿ ਲੋਕਤੰਤਰ ਵਿੱਚ ਹਮੇਸ਼ਾ ਆਪਸੀ ਰੰਜਿਸ਼ਾਂ ਛੱਡ ਕੇ ਹੀ ਲੋਕ ਭਲਾਈ ਦੇ ਕੰਮ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਹਲਕੇ ਦਾ ਮੁੱਖ ਸੇਵਾਦਾਰ ਹੋਣ ਨਾਤੇ ਉਹਨਾਂ ਦਾ ਇਹ ਫਰਜ਼ ਬਣਦਾ ਹੈ ਕਿ ਉਹ ਪਾਰਟੀ ਨਾਲ ਜੁੜੇ ਵਰਕਰਾਂ ਨੂੰ ਹਮੇਸ਼ਾ ਸਹੀ ਮਾਰਗਦਰਸ਼ਨ ਦੇਣ। ਉਹਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਫਤਵੇ ਨੂੰ ਉਹ ਦਿਲੋਂ ਸਵੀਕਾਰਦੇ ਹਨ ਅਤੇ ਲੋਕਾਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਭਵਿੱਖ ਵਿੱਚ ਵੀ ਸਰਹਿੰਦ ਸ਼ਹਿਰ ਦੇ ਵਿਕਾਸ ਲਈ ਉਹ ਪੂਰੀ ਸਮਰਪਣ ਦੀ ਭਾਵਨਾ ਨਾਲ ਆਪਣੇ ਫਰਜ਼ ਅਦਾ ਕਰਨਗੇ।ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਚੋਣਾਂ ਲੜੇ ਉਮੀਦਵਾਰਾਂ ਨੂੰ ਕਿਹਾ ਕਿ ਹੁਣ ਵਾਰਡਾਂ ਦੇ ਵਿਕਾਸ ਕਾਰਜ ਕਰਵਾਉਣਾ ਉਹਨਾਂ ਦੀ ਜਿੰਮੇਵਾਰੀ ਹੈ ਤਾਂ ਜੋ ਜਿੱਤੇ ਹੋਏ ਨੁਮਾਇੰਦੇ ਆਪਣੀ ਜਿੰਮੇਵਾਰੀ ਤੋਂ ਨਾ ਭਟਕ ਸਕਣ। ਉਹਨਾਂ ਕਿਹਾ ਕਿ ਲੋਕਾਂ ਨੂੰ ਪਾਰਟੀ ਨਾਲ ਜੋੜਨ ਵਾਸਤੇ ਹੋਰ ਸਖਤ ਮਿਹਨਤ ਕੀਤੀ ਜਾਵੇ ਤਾਂ ਜੋ ਪਾਰਟੀ ਨੂੰ ਹੋਰ ਚੜ੍ਹਦੀ ਕਲਾ ਦੇ ਲਜਾਏ ਜਾ ਸਕੇ।ਇਸ ਮੌਕੇ ਹਰਵਿੰਦਰ ਸਿੰਘ ਬੱਬਲ ਸੀਨੀਅਰ ਅਕਾਲੀ ਆਗੂ, ਮਨਪ੍ਰੀਤ ਸਿੰਘ ਸ਼ਾਹਪੁਰ, ਸੁਖਵਿੰਦਰ ਸਿੰਘ, ਸਰਤਾਜ ਸਿੰਘ, ਗੁਰਜਸਜੀਤ ਸਿੰਘ, ਹਰਜਿੰਦਰ ਸਿੰਘ ਪ੍ਰਧਾਨ, ਹਰਪ੍ਰੀਤ ਸਿੰਘ, ਬਲਜੀਤ ਸਿੰਘ ਖਾਲਸਾ, ਅਮਰਜੀਤ ਕੌਰ, ਤਰੁਣ ਕੁਮਾਰੀ, ਜਗਜੀਤ ਕੌਰ, ਕੁਲਵੀਰ ਸਿੰਘ, ਬਲਜਿੰਦਰ ਸਿੰਘ ਚੀਮਾ ਤੇ ਗੁਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜਰ ਸਨ।

Leave a Reply

Your email address will not be published. Required fields are marked *