
ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਵੱਲੋਂ ਕੀਤਾ ਗਿਆ ਸਨਮਾਨਿਤ
ਫ਼ਤਿਹਗੜ੍ਹ ਸਾਹਿਬ (ਰੂਪ ਨਰੇਸ਼):
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀਆਂ ਨੀਤੀਆਂ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਹਰਦੇਵ ਸਿੰਘ ਨੰਬਰਦਾਰ ਪੰਜੋਲਾ ਨੂੰ ਬਲਾਕ ਸਰਹਿੰਦ ਕਾਂਗਰਸ ਦੇ ਐਸ.ਸੀ. ਵਿਭਾਗ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਕੋਆਰਡੀਨੇਟਰ ਸ. ਮਨੀਸ਼ ਬਾਂਸਲ ਨੇ ਹਰਦੇਵ ਸਿੰਘ ਨੰਬਰਦਾਰ ਪੰਜੋਲਾ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਸਮਾਜ ਦੇ ਹਰ ਵਰਗ ਨੂੰ ਬਣਦਾ ਮਾਣ-ਸਤਿਕਾਰ ਦਿੰਦੀ ਆ ਰਹੀ ਹੈ ਅਤੇ ਐਸ.ਸੀ. ਭਾਈਚਾਰੇ ਦੀ ਭੂਮਿਕਾ ਪਾਰਟੀ ਦੀ ਮਜ਼ਬੂਤੀ ਵਿੱਚ ਬਹੁਤ ਅਹਿਮ ਹੈ।
ਉਨ੍ਹਾਂ ਕਿਹਾ ਕਿ ਹਰਦੇਵ ਸਿੰਘ ਨੰਬਰਦਾਰ ਪੰਜੋਲਾ ਦੀ ਨਿਯੁਕਤੀ ਨਾਲ ਬਲਾਕ ਸਰਹਿੰਦ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਐਸ.ਸੀ. ਵਿਭਾਗ ਦੀਆਂ ਗਤੀਵਿਧੀਆਂ ਨੂੰ ਨਵਾਂ ਉਤਸ਼ਾਹ ਪ੍ਰਾਪਤ ਹੋਵੇਗਾ। ਨਾਗਰਾ ਨੇ ਉਮੀਦ ਜਤਾਈ ਕਿ ਪੰਜੋਲਾ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਇਸ ਮੌਕੇ ਹਰਦੇਵ ਸਿੰਘ ਨੰਬਰਦਾਰ ਪੰਜੋਲਾ ਨੇ ਪਾਰਟੀ ਹਾਈਕਮਾਂਡ ਅਤੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਕੰਮ ਕਰਨਗੇ।
ਇਸ ਮੌਕੇ ਬਲਾਕ ਪ੍ਰਧਾਨ, ਮੰਡਲ ਪ੍ਰਧਾਨ, ਸਾਬਕਾ ਸਰਪੰਚ, ਪੰਚ,ਕਾਂਗਰਸ ਪਾਰਟੀ ਦੇ ਅਹੁਦੇਦਾਰ ਕਈ ਆਗੂ ਅਤੇ ਵਰਕਰ ਵੀ ਹਾਜ਼ਰ ਸਨ।
