ਮੰਦਰ ਕਮੇਟੀ ਵੱਲੋਂ ਸਮਾਜ ਸੇਵੀ ਪਵਨ ਬਾਂਸਲ ਬਿੱਟਾ ਦਾ ਕੀਤਾ ਸਨਮਾਨ

ਬੱਸੀ ਪਠਾਣਾਂ (ਉਦੇ ਧੀਮਾਨ ) ਪ੍ਰਾਚੀਨ ਸ਼੍ਰੀ ਰਾਮ ਮੰਦਰ ਪ੍ਰਬਧੰਕ ਕਮੇਟੀ ਵੱਲੋਂ ਅਯੋਧਿਆ ਵਿੱਚ ਸ੍ਰੀ ਰਾਮ ਮੰਦਰ ਪ੍ਰਾਣ ਪ੍ਰਤਿਸਠਾ ਸਮਾਗਮ ਦੌਰਾਨ ਮੰਦਰ ਕਮੇਟੀ ਵੱਲੋਂ ਤਿੰਨ ਰੋਜ਼ਾ ਸਮਾਗਮ ਤੇ ਕੱਢੀ ਗਈ ਰੱਥ ਯਾਤਰਾ ਵਿੱਚ ਸਹਿਯੋਗ ਕਰਨ ਤੇ ਸਮਾਜ ਸੇਵੀ ਪਵਨ ਬਾਂਸਲ ਬਿੱਟਾ ਨੂੰ ਵਿਸ਼ੇਸ਼ ਤੌਰ ‘ਤੇ ਅਯੋਧਿਆ ਰਾਮ ਮੰਦਰ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਬਿੱਟਾ ਨੇ ਕਿਹਾ ਕਿ ਪ੍ਰਾਚੀਨ ਸ਼੍ਰੀ ਰਾਮ ਮੰਦਰ ਪ੍ਰਬਧੰਕ ਕਮੇਟੀ ਵੱਲੋਂ ਹਰ ਧਾਰਮਿਕ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਏ ਜਾਂਦੇ ਹਨ ਜੋ ਕਿ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨਾਂ੍ਹ ਕਿਹਾ ਕਿ ਸ਼ਹਿਰ ਵਾਸੀਆਂ ਤੇ ਹੋਰ ਪਤਵੰਤਿਆਂ ਵੱਲੋਂ ਮੰਦਰ ਕਮੇਟੀ ਨੂੰ ਦਿੱਤੀ ਜਾਂਦੀ ਵਿਤੀ ਸਹਾਇਤਾ ਬਹੁਤ ਹੀ ਪਰਉਪਕਾਰ ਦਾ ਕੰਮ ਹੈ। ਉਨ੍ਹਾਂ ਨੇ ਮੰਦਰ ਕਮੇਟੀ ਵੱਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਮੰਦਰ ਕਮੇਟੀ ਦੇ ਜਨਰਲ ਸਕੱਤਰ ਓਮ ਪ੍ਰਕਾਸ਼ ਗੌਤਮ ਨੇ ਦੱਸਿਆ ਕਿ ਪ੍ਰਾਚੀਨ ਸ਼੍ਰੀ ਰਾਮ ਮੰਦਰ ਵਿੱਖੇ ਹਰੇਕ ਮੰਗਲਵਾਰ ਸੰਗੀਤ ਮਈ ਸ਼੍ਰੀ ਹਨੂੰਮਾਨ ਚਾਲੀਸਾ ਪਾਠ ਕੀਤਾ ਜਾ ਰਿਹਾ ਹੈ । ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਹਰ ਮੰਗਲਵਾਰ ਮੰਦਰ ਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਓਮ ਪ੍ਰਕਾਸ਼ ਗੌਤਮ,ਪੰਡਿਤ ਸੇਵਕ ਰਾਮ ਸ਼ਰਮਾਂ, ਹਮਿੰਦਰ ਦਲਾਲ,ਡਾ.ਦੀਵਾਨ ਧੀਰ,ਮਾਰੂਤ ਮਲਹੌਤਰਾ,ਮੋਹਿਤ ਗੋਤਮ,ਪੰਡਿਤ ਸ਼ੰਕਰ ਮਨੀ,ਸੰਦੀਪ ਧੀਰ ਬਿੱਲਾ,ਦੀਵਲ ਕੁਮਾਰ ਹੈਰੀ,ਬਨੀਤ ਕੁਮਾਰ ਭੱਲਾ,ਸੋਹਣ ਲਾਲ ਮੈਨਰੋ,ਕਰਮ ਚੰਦ ਬਤਰਾ,ਪੁਨੀਤ ਗੋਇਲ,ਪ੍ਰਦੀਪ ਕੁਮਾਰ,ਸੰਦੀਪ ਕੁਮਾਰ,ਅਮਿਤ ਗੋਇਲ,ਹਰਦੀਪ ਸ਼ਰਮਾਂ, ਅਸ਼ੋਕ ਗੋਤਮ ਆਦਿ ਹਾਜ਼ਰ ਸਨ|

‘ਨਿਊਜ਼ ਟਾਊਨ’ ਦੇ ਪੱਤਰਕਾਰ ਬਣਨ ਲਈ ਸੰਪਰਕ ਕਰੋ।
ਅਸੀਂ ਤੁਹਾਨੂੰ ਆਪਣੀ ਖ਼ਬਰ ਆਪ ਇਸ ਵੈਬਸਾਈਟ ’ਤੇ ਪਾਉਣ ਦੀ ਸਹੂਲਤ ਦੇਵਾਂਗੇ।
ਰੂਪ ਨਰੇਸ਼ (ਮੁੱਖ ਸੰਪਾਦਕ) 
+91-80545-08200

ਤਾਜ਼ਾ ਤਾਰੀਨ